ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਮੈਰਟ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਲੇ ਜ਼ਿਲ੍ਹਾ ਬਠਿੰਡਾ ਦੇ ਦਸ ਵਿਦਿਆਰਥੀਆਂ ਦਾ ਹੋਇਆ ਸਨਮਾਨ

ਤਲਵੰਡੀ ਸਾਬੋ, 17 ਮਈ (ਗੁਰਜੰਟ ਸਿੰਘ ਨਥੇਹਾ)- ਹੁਣੇ ਐਲਾਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਮੈਰਿਟ ਲਿਸਟ ਵਿੱਚ ਨਾਮ ਦਰਜ ਕਰਵਾਉਣ ਵਾਲੇ ਜ਼ਿਲ੍ਹਾ ਬਠਿੰਡਾ ਦੇ ਦਸ ਵਿਦਿਆਰਥੀਆਂ ਨੂੰ ਰਿਕੋਗਨਾਈਜ਼ਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ ਪੰਜਾਬ (ਰਾਸਾ)ਵੱਲੋਂ ਅੱਜ ਸਨਮਾਨਿਤ ਕੀਤਾ ਗਿਆ।
ਸਥਾਨਕ ਸੇਂਟ ਸੋਲਜ਼ਰ ਰੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦਸਵੀਂ ਜਮਾਤ ਵਿੱਚੋਂ ਮੈਰਿਟ ਲਿਸਟ ‘ਚ ਆਉਣ ਵਾਲੇ ਜਿਲ੍ਹਾ ਬਠਿੰਡਾ ਦੇ ਨੌਂ ਵਿਦਿਆਰਥੀ ਲੜਕੀਆਂ ਅਤੇ ਇੱਕ ਲੜਕੇ ਨੂੰ ਸਨਮਾਨਿਤ ਕਰਨ ਸਮੇਂ ਰਾਸਾ ਦੇ ਸੂਬਾ ਪ੍ਰਧਾਨ ਸ. ਰਵਿੰਦਰ ਸਿੰਘ ਮਾਨ ਅਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ. ਗੁਰਸੇਵਕ ਸਿੰਘ ਹਾਜ਼ਰ ਰਹੇ ।
ਸਨਮਾਨਿਤ ਕੀਤੇ ਗਏ ਵਿਦਿਆਰਥੀਆਂ ਵਿੱਚ ਮਾਇਆ ਦੇਵੀ ਪੁੱਤਰੀ ਕਸ਼ਮੀਰ ਸਿੰਘ ਸਰਕਾਰੀ ਸੀਨੀਅਰ ਕਰਦੇ ਸਕੂਲ ਬੱਲੂਆਣਾ, ਪੂਜਾ ਰਾਣੀ ਪੁੱਤਰੀ ਅਨਿਲ ਕੁਮਾਰ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ, ਮਨਪ੍ਰੀਤ ਕੌਰ ਪੁੱਤਰੀ ਤੇਜਾ ਸਿੰਘ ਸ਼ਹੀਦ ਬਾਬਾ ਜੋਰਾਵਰ ਸਿੰਘ ਪਬਲਿਕ ਸਕੂਲ ਜੋਧਪੁਰ ਪਾਖਰ, ਪਰੇਸ਼ ਗੋਇਲ ਪੁੱਤਰ ਓਮ ਪ੍ਰਕਾਸ਼ ਸੈਂਟ ਸੋਲਜ਼ਰ ਰੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ  ਸਕੂਲ ਤਲਵੰਡੀ ਸਾਬੋ, ਅਮਨਦੀਪ ਕੌਰ ਪੁੱਤਰੀ ਜਗਸੀਰ ਸਿੰਘ ਸ਼ਹੀਦ ਭਗਤ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਮਲਕਾਣਾ, ਰਾਜਵੀਰ ਕੌਰ ਪੁੱਤਰੀ ਜਸਪਾਲ ਸਿੰਘ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ ਸਮੇਤ ਕੋਮਲਪ੍ਰੀਤ ਕੌਰ ਪੁੱਤਰੀ ਹਾਕਮ ਸਿੰਘ ਅਤੇ ਪ੍ਰਨੀਤ ਕੌਰ ਪੁੱਤਰੀ ਬਲਵਿੰਦਰ ਸਿੰਘ ਦੋਨੋਂ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਅਤੇ ਖੁਸ਼ਬੂ ਪੁੱਤਰੀ ਹੁਕਮ ਚੰਦ ਅਤੇ ਪ੍ਰਭਜੋਤ ਕੌਰ ਪੁੱਤਰੀ ਕਰਮਜੀਤ ਸਿੰਘ ਦੋਨੋਂ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ ਨੂੰ ਸ਼ਾਲ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ ।
ਇਸ ਸਨਮਾਨ ਸਮਾਰੋਹ ਵਿੱਚ ਪਹੁੰਚੇ ਵੱਖ ਵੱਖ ਸਕੂਲਾਂ ਦੇ ਪਿ੍ੰਸੀਪਲ ਸਾਹਿਬਾਨ, ਬੱਚਿਆਂ ਅਤੇ ਮਾਪਿਆਂ ਦਾ ਧੰਨਵਾਦ ਕਰਦਿਆਂ ਸੈਂਟ ਸੋਲਜ਼ਰ ਰੈਸ਼ਨਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ੍ਰੀ ਐਸ. ਕੇ. ਸ਼ਰਮਾ ਨੇ ਕਿਹਾ ਕਿ ਇਹ ਬੱਚਿਆਂ ਦੀ ਮਿਹਨਤ ਅਤੇ ਅਧਿਆਪਕਾਂ ਵੱਲੋਂ ਸਮਰਪਿਤ ਭਾਵਨਾ ਨਾਲ ਕਰਵਾਈ ਗਈ ਪੜ੍ਹਾਈ ਦਾ ਨਤੀਜਾ ਹੈ। ਸਨਮਾਨਿਤ ਕੀਤੇ ਗਏ ਬੱਚਿਆਂ ਨੂੰ ਸੰਬੋਧਨ ਹੁੰਦਿਆਂ ਉਨ੍ਹਾਂ ਕਿਹਾ ਕਿ ਉਹ ਹੋਰ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਤਾਂ ਜੋ ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੇ ਨਾਲ ਨਾਲ ਆਪਣੇ ਭਵਿੱਖ ਨੂੰ ਵੀ ਰੁਸ਼ਨਾ ਸਕਣ।
Share on Google Plus

About Unknown

    Blogger Comment
    Facebook Comment

0 comments:

Post a Comment