ਇਨੋਸੈਂਟ ਹਾਰਟਸ ਲੋਹਾਰਾਂ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਰਿਹਾ ਦਸਵੀਂ ਵਿੱਚ ਪ੍ਰਦਰਸ਼ਨ

ਜਲੰਧਰ 30 ਮਈ (ਜਸਵਿੰਦਰ ਆਜ਼ਾਦ)- ਇਨੋਸੈਂਟ ਹਾਰਟਸ ਸਕੂਲ, ਲੋਹਾਰਾਂ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਦੀ ਪ੍ਰੀਖਿਆ 2017-18 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੀ ਵਿਦਿਆਰਥਨ ਕਸ਼ਿਸ਼ ਟਾਂਕ ਨੇ 96.4 ਫੀਸਦੀ, ਨਿਸ਼ਠਾ ਨੇ 96.2 ਫੀਸਦੀ ਅਤੇ ਕਸ਼ਿਸ਼ ਅਰੋੜਾ ਨੇ ਵੀ 96.2 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। 15 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਮੈਥਸ, ਸਾਂਈਸ ਅਤੇ ਸਾਮਾਜਿਕ ਸਿੱਖਿਆ ਵਿੱਚ ਵਿਦਿਆਰਥੀਆਂ ਨੇ ਵੱਧ ਤੋਂ ਵੱਧ 99 ਅੰਕ ਪ੍ਰਾਪਤ ਕੀਤੇ। ਭਾਸ਼ਾ ਵਿੱਚ ਵੱਧ ਤੋਂ ਵੱਧ ਅੰਕ 98 ਰਹੇ। ਇਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਸਕੂਲ ਦੀ ਸ਼ਾਨਦਾਰ ਪਰੰਪਰਾ ਨੂੰ ਕਾਇਮ ਰੱਖਿਆ। ਬੌਰੀ ਮੈਮੋਰੀਅਲ ਐਜੁਕੇਸ਼ਨਲ ਐਂਡ ਮੈਡੀਕਲ ਟਰੱਸਟ ਦੇ ਅਕਾਦਮਿਕ ਸਕੱਤਰ ਡਾ. ਅਨੂਪ ਬੌਰੀ ਨੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦੇ ਹੋਏ ਉਹਨਾਂ ਨੂੰ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਡਾਇਰੈਕਟਰ ਪ੍ਰਿੰਸੀਪਲ ਧੀਰਜ ਬਨਾਤੀ ਨੇ ਬੱਚਿਆਂ ਨੂੰ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।
Share on Google Plus

About Unknown

    Blogger Comment
    Facebook Comment

0 comments:

Post a Comment