ਤਲਵੰਡੀ ਸਾਬੋ, 29 ਮਈ (ਗੁਰਜੰਟ ਸਿੰਘ ਨਥੇਹਾ)- 28 ਮਈ ਨੂੰ ਸਮਾਪਤ ਹੋਈਆਂ ਸੂਬੇ ਦੀ ਵਿਧਾਨ ਸਭਾ ਹਲਕਾ ਸ਼ਾਹਕੋਟ ਦੀਆਂ ਜਿਮਨੀ ਚੋਣਾਂ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਉੱਥੇ ਰਹਿ ਕੇ ਅਕਾਲੀ ਭਾਜਪਾ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਹੈ।
ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸਾਬਕਾ ਵਿਧਾਇਕ ਸਿੱਧੂ ਨੇ ਕਿਹਾ ਕਿ ਪਾਰਟੀ ਹਾਈ-ਕਮਾਂਡ ਦੇ ਹੁਕਮਾਂ ਤੇ ਫੁੱਲ ਚੜਾਉਂਦਿਆਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਮੂੂਹ ਵਿੰਗਾਂ ਦੇ ਆਗੂਆਂ ਤੇ ਅਹੁਦੇਦਾਰਾਂ ਨੇ ਸ਼ਾਹਕੋਟ ਜਿਮਨੀ ਚੋਣ ਵਿੱਚ ਆਪੋ-ਆਪਣੀਆਂ ਲਾਈਆਂ ਡਿਊਟੀਆਂ ਬਾਖੂਬੀ ਨਿਭਾਈਆਂ। ਉਨਾਂ ਕਿਹਾ ਕਿ ਹਲਕੇ ਦੇ ਪਾਰਟੀ ਆਗੂਆਂ ਵੱਲੋਂ 10 ਦਿਨਾਂ ਤੋਂ ਵੀ ਵੱਧ ਸਮਾਂ ਹਲਕਾ ਸ਼ਾਹਕੋਟ ਵਿੱਚ ਰਹਿ ਕੇ ਅਕਾਲੀ ਭਾਜਪਾ ਉਮੀਦਵਾਰ ਸ. ਨਾਇਬ ਸਿੰਘ ਕੋਹਾੜ ਦੇ ਹੱਕ ਵਿੱਚ ਦਿਨ ਰਾਤ ਇੱਕ ਕਰਕੇ ਜੋਰਦਾਰ ਪ੍ਰਚਾਰ ਕੀਤਾ ਗਿਆ ਜਿਸ ਲਈ ਉਹ ਧੰਨਵਾਦ ਦੇ ਪਾਤਰ ਹਨ। ਸਾਬਕਾ ਵਿਧਾਇਕ ਵੱਲੋਂ ਇਸ ਮੌਕੇ ਸ਼ਾਹਕੋਟ ਹਲਕੇ ਦੇ ਪਿੰਡ ਲਸੂੜੀ ਦੇ ਸਮੂਹ ਵਾਸੀਆਂ ਅਤੇ ਅਕਾਲੀ ਵਰਕਰਾਂ ਦਾ ਵੀ ਧੰਨਵਾਦ ਕੀਤਾ ਗਿਆ ਜਿਨ੍ਹਾਂ ਨੇ ਉਨਾਂ ਨੂੰ ਭਰਪੂਰ ਸਹਿਯੋਗ ਦਿੱਤਾ। ਉਨਾਂ ਕਿਹਾ ਕਿ ਭਾਵੇਂ ਸੱਤਾਧਾਰੀ ਧਿਰ ਨੇ ਚੋਣ ਜਿੱਤਣ ਲਈ ਹਰ ਹਥਕੰਡਾ ਅਪਣਾਇਆ ਪ੍ਰੰਤੂ ਫਿਰ ਵੀ ਉਨਾਂ ਨੂੰ ਆਸ ਹੈ ਕਿ ਉਕਤ ਸੀਟ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਵੇਗੀ।

0 comments:
Post a Comment