ਜਲੰਧਰ 30 ਮਈ (ਜਸਵਿੰਦਰ ਆਜ਼ਾਦ)- ਸੀ.ਬੀ.ਐੱਸ.ਈ ਵਲੋਂ ਐਲਾਨੇ ਗਏ ਨਤੀਜਿਆਂ ਵਿੱਚ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਟਿਊਸ਼ਨਸ ਦੀਆਂ ਵੱਖ ਵੱਖ ਬ੍ਰਾਂਚਾਂ ਦੇ ਨਤੀਜੇ ਸ਼ਾਨਦਾਰ ਰਹੇ। ਜਿਸਦੇ ਬਾਰੇ ਵਿੱਚ ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਇਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਦੱਸਿਆ ਕਿ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲਾਂ ਦੇ ਨਤੀਜੇ ਸ਼ਾਨਦਾਰ ਰਹੇ ਹਨ ਜਿਸ ਵਿੱਚ 4 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਜਿਆਦਾ, 26 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਜਿਆਦਾ ਅੰਕ, 149 ਵਿਦਿਆਰਥੀਆਂ ਨੇ 80ਫ਼ੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕਰ ਸੰਸਥਾ ਦਾ ਨਾਮ ਚਮਕਾਇਆ ਹੈ ਇਸਦੇ ਨਾਲ ਹੀ ਬਹੁਤ ਸਾਰੇ ਵਿਦਿਆਰਥੀਆਂ ਨੇ ਪਹਿਲੀ ਡਿਵੀਜ਼ਨ ਵਿੱਚ ਪ੍ਰੀਖਿਆ ਪਾਸ ਕੀਤੀ ਹੈ। ਸ਼੍ਰੀ ਚੋਪੜਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭ ਕਾਮਨਾਆਵਾਂ ਦਿੱਤੀਆਂ।ਸ਼੍ਰੀ ਚੋਪੜਾ ਅਤੇ ਸ਼੍ਰੀਮਤੀ ਚੋਪੜਾ ਨੇ ਦੱਸਿਆ ਕਿ ਜਲਦ ਹੀ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂਨੇ ਕਿਹਾ ਕਿ ਸੇਂਟ ਸੋਲਜਰ ਵਿੱਚ ਪੜ ਰਹੇ ਸਾਰੇ ਵਿਦਿਆਰਥੀਆਂ ਨੂੰ ਸਪੈਸ਼ਲ ਗਾਇਡੈਨਸ ਦਿੱਤੀ ਜਾਵੇਗੀ ਤਾਂਕਿ ਵਿਦਿਆਰਥੀ ਆਪਣੇ ਸੁਨਹਰੇ ਭਵਿੱਖ ਨੂੰ ਦੇਖਦੇ ਹੋਏ ਆਰਟਸ, ਕਾਮਰਸ, ਨਾਨ-ਮੇਡਿਕਲ, ਮੇਡੀਕਲ ਦੀ ਚੋਣ ਕਰ ਸਕਣ।
- Blogger Comment
- Facebook Comment
Subscribe to:
Post Comments
(
Atom
)
0 comments:
Post a Comment