ਜਲੰਧਰ 23 ਜੂਨ (ਜਸਵਿੰਦਰ ਆਜ਼ਾਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਐੱਡ ਤੀਸਰੇ ਸਮੈਸਟਰ ਦੇ ਨਤੀਜਿਆਂ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੇਂਟ ਸੋਲਜਰ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ। ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚ ਪੁਜੀਸ਼ਨ ਪ੍ਰਾਪਤ ਕਰ ਸੰਸਥਾ ਅਤੇ ਮਾਪਿਆਂ ਦਾ ਨਾਮ ਚਮਕਾਇਆ। ਗਰੁੱਪ ਦੇ ਪ੍ਰੋ-ਚੇਅਰਮੈਨ ਪ੍ਰਿੰਸ ਚੋਪੜਾ ਨੇ ਦੱਸਿਆ ਕਿ ਵਿਦਿਆਰਥਣ ਰਿਤੀਕਾ ਨੇ 387/400 ਅੰਕ ਪ੍ਰਾਪਤ ਕਰ ਯੂਨੀਵਰਸਿਟੀ ਅਤੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਜਸਲੀਨ ਕੌਰ ਨੇ 386/400 ਅੰਕ, ਇੰਦੀਪ ਕੌਰ ਨੇ 386/400 ਅੰਕ, ਅਨੁਸ਼ਕਾ ਰਾਠੀ ਨੇ 379/400 ਅੰਕ, ਜਗਰੂਪ ਕੌਰ ਨੇ 379/400 ਅੰਕ ਪ੍ਰਾਪਤ ਕਰ ਨਾਮ ਚਮਕਾਇਆ ਹੈ ਅਤੇ ਸੰਸਥਾ ਦਾ ਰਿਜਲਟ 100% ਰਿਹਾ ਹੈ। ਪ੍ਰੋ-ਚੇਅਰਮੈਨ ਪ੍ਰਿੰਸ ਚੋਪੜਾ ਨੇ ਕਾਲਜ ਪ੍ਰਿੰਸੀਪਲ ਡਾ.ਅਲਕਾ ਗੁਪਤਾ, ਕਾਲਜ ਮੈਨੇਜਮੈਂਟ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂਨੇ ਇਸ ਤਰ੍ਹਾਂ ਹੀ ਮਿਹਨਤ ਕਰ ਮਾਪਿਆਂ ਨੂੰ ਨਾਮ ਚਮਕਾਉਣ ਨੂੰ ਕਿਹਾ। ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਕਿਹਾ ਕਿ ਸੇਂਟ ਸੋਲਜਰ ਦੇ ਨਤੀਜੇ ਹਮੇਸ਼ਾ ਸ਼ਾਨਦਾਰ ਰਿਹਾ ਜੋ ਕਿ ਫੈਕਲਟੀ ਮੇਂਬਰਸ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ।
0 comments:
Post a Comment