ਸਬ ਡਵੀਜਨਲ ਪੱਧਰ 'ਤੇ ਤਲਵੰਡੀ ਸਾਬੋ ਵਿਖੇ ਧੂਮਧਾਮ ਨਾਲ ਮਨਾਇਆ ਅੰਤਰ ਰਾਸ਼ਟਰੀ ਨਸ਼ਾ ਰੋਕੂ ਦਿਵਸ

ਤਲਵੰਡੀ ਸਾਬੋ, 26 ਜੂਨ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਅੱਜ ਅੰਤਰ ਰਾਸ਼ਟਰੀ ਨਸ਼ਾ ਰੋਕੂ ਦਿਵਸ ਸਬ ਡਵੀਜਨ ਤਲਵੰਡੀ ਸਾਬੋ ਦੇ ਕੰਮਿਊਨਿਟੀ ਹਾਲ ਵਿਖੇ ਮਨਾਇਆ ਗਿਆ ਜਿਸ ਦੀ ਪ੍ਰਧਾਨਗੀ ਐਸ ਡੀ ਐਮ ਸ੍ਰੀ ਵਰਿੰਦਰ ਸਿੰਘ ਦੁਆਰਾ ਕੀਤੀ ਗਈ ਪ੍ਰੰਤੂ ਇਸ ਮੌਕੇ ਜਿੱਥੇ ਸੱਤਾਧਿਰ ਕਾਂਗਰਸ ਪਾਰਟੀ ਦੇ ਹਲਕਾ ਸੇਵਾਦਾਰ ਸ੍ਰੀ ਖੁਸ਼ਬਾਜ਼ ਸਿੰਘ ਜਟਾਣਾ, ਨਗਰ ਪੰਚਾਇਤ ਪ੍ਰਧਾਨ ਸ੍ਰੀ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਨੂੰ ਇਸ ਸਮਾਗਮ ਵਿੱਚ ਨਹੀਂ ਬੁਲਾਇਆ ਗਿਆ ਉੱਥੇ ਸ਼ਹਿਰ ਦੇ ਸਮੁੱਚੇ ਮੀਡੀਆ ਤੋਂ ਵੀ ਦੂਰੀ ਬਣਾਈ ਰੱਖੀ ਕਿਸੇ ਵੀ ਮੀਡੀਆ ਕਰਮੀ ਨੂੰ ਕੋਈ ਸੱਦਾ ਨਹੀਂ ਦਿੱਤਾ ਗਿਆ।
ਤਹਿਸੀਲ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਐੱਸ ਡੀ ਐੱਮ ਵਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਦੇ ਖਿਲਾਫ਼ ਜੰਗ ਛੇੜੀ ਗਈ ਹੈ ਜਿਸ ਕੜੀ ਤਹਿਤ ਅੱਜ ਅੰਤਰ ਰਾਸ਼ਟਰੀ ਨਸ਼ਾ ਰੋਕੂ ਦਿਵਸ ਸੂਬੇ ਭਰ ਵਿਚ ਜੋਸ਼ ਨਾਲ ਮਨਾਇਆ ਜਾ ਰਿਹਾ ਹੈ। ਉਨਾਂ ਨੌਜਵਾਨਾਂ ਨੂੰ ਪ੍ਰੇਰਿਆ ਕਿ ਉਹ ਨਸ਼ੇ ਦੀ ਰਾਹ ਛੱਡ ਕੇ ਤੰਦਰੁਸਤ ਜੀਵਨ ਅਪਨਾਉਣ। ਨਸ਼ਿਆਂ ਵਿਚ ਫਸਣਾ ਜਿਨਾਂ ਆਸਾਨ ਹੈ, ਉਸ ਵਿੱਚੋਂ ਨਿਕਲਣਾ ਉਨਾਂ ਹੀ ਮੁਸ਼ਕਲ ਹੈ। ਹੁਣ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਦਲਦਲ ਵਿਚ ਫਸੇ ਲੋਕਾਂ ਦਾ ਮੁਫ਼ਤ ਇਲਾਜ ਨਸ਼ਾ ਛੁਡਾਓ ਕੇਂਦਰਾਂ ਵਿਖੇ ਕੀਤਾ ਜਾਂਦਾ ਹੈ ਨਾਲ ਹੀ ਨਸ਼ੇ ਤੋਂ ਪੀੜਤ ਲੋਕਾਂ ਦੇ ਮੁੜ ਵਸੇਵੇ ਲਈ ਵੀ ਉਪਰਾਲੇ ਕੀਤੇ ਜਾਂਦੇ ਹਨ। ਵਿਖੇ ਮੌਜੂਦ ਲੋਕਾਂ ਨੇ ਨਸ਼ਿਆਂ ਖਿਲਾਫ਼ ਸਹੂੰ ਲਈ ਅਤੇ ਇਸ ਗੱਲ ਦਾ ਨਿਰਣਾ ਲਿਆ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਸਿਵਲ ਹਸਪਤਾਲ ਵਿੱਚ ਤਾਇਨਾਤ ਤਿਰਲੋਕ ਸਿੰਘ ਬਲਾਕ ਐਜੂਕੇਟਰ ਨੇ ਦੱਸਿਆ ਜਿਸ ਨਾਲ ਨਸ਼ਾ ਪੀੜਤ ਵਿਅਕਤੀ ਨੂੰ ਹਸਪਤਾਲ ਵਿਚ ਦਾਖਲ ਹੋਣ ਦੀ ਲੋੜ ਨਹੀਂ। ਉਸ ਨੂੰ ਹਰ ਰੋਜ਼ ਨਸ਼ਾ ਛੁਡਾਓ ਕੇਂਦਰ ਵਿਖੇ ਦਵਾਈ ਦਿੱਤੀ ਜਾਂਦੀ ਹੈ ਅਤੇ ਉਸ ਦਾ ਇਲਾਜ ਕੀਤਾ ਜਾਂਦਾ ਹੈ। ਸਰਕਾਰੀ ਹਸਪਤਾਲ ਦੇ ਨਸ਼ਾ ਛੁਡਾਓ ਕੇਂਦਰ ਵਿਖੇ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ ਅਤੇ ਕਾਊਂਸਲਿੰਗ ਕੀਤੀ ਜਾਂਦੀ ਹੈ। ਨਸ਼ੇ ਤੋਂ ਪੀੜਤ ਵਿਅਕਤੀਆਂ ਨੂੰ ਵੱਖ-ਵੱਖ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਆਮ ਜੀਵਨ ਜੀਅ ਸਕਣ। ਸਮਾਗਮ ਦੌਰਾਨ ਸਥਾਨਕ ਜੀਵਨਜੋਤ ਨਸ਼ਾ ਛੁਡਾਊ ਕੇਂਦਰ ਦੇ ਚਾਰ ਮਰੀਜ਼ਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਬਰਿੰਦਰ ਸਿੰਘ ਗਿੱਲ ਡੀ. ਐੱਸ. ਪੀ.ਤਲਵੰਡੀ ਸਾਬੋ, ਜਗਦੀਸ਼ ਕੁਮਾਰ ਐਸ. ਐਚ. ਓ., ਮੈਡਮ ਮਨਜੀਤ ਕੌਰ ਸੀ. ਡੀ. ਪੀ. ਓ ਤੋਂ ਇਲਾਵਾ ਪਿੰਡਾਂ ਵਿੱਚੋਂ ਪਹੁੰਚੇ ਕੁਝ ਮੌਜੂਦਾ ਅਤੇ ਸਾਬਕਾ ਅਕਾਲੀ ਸਰਪੰਚਾਂ ਸਮੇਤ ਗਿਣਤੀ ਦੇ ਕਾਂਗਰਸੀ ਵਰਕਰ ਵੀ ਮੌਜੂਦ ਸਨ।
Share on Google Plus

About Unknown

    Blogger Comment
    Facebook Comment

0 comments:

Post a Comment