ਤਲਵੰਡੀ ਸਾਬੋ, 22 ਜੂਨ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਪੁਲਿਸ ਨੇ ਨਸ਼ੇ ਖਿਲਾਫ ਚਲਾਈ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਹਰਿਆਣਾ ਸ਼ਰਾਬ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜਦੋਂਕਿ ਇੱਕ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਿਆ, ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਤੇ ਦਰਜ ਮਾਮਲੇ ਅਨੁਸਾਰ ਥਾਣਾ ਤਲਵੰਡੀ ਸਾਬੋ ਦੇ ਹੌਲਦਾਰ ਕੁਲਦੀਪ ਸਿੰਘ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਪੁਲਿਸ ਪਾਰਟੀ ਸਮੇਤ ਸੰਗਤ ਰੋਡ 'ਤੇ ਜਾ ਰਹੇ ਸੀ ਤਾਂ ਇੱਕ ਕਾਰ ਇੰਟੋਸ (ਪੀਬੀ 03-2730) ਵਿੱਚੋਂ ਸ਼ਰਾਬ ਲਾਹੀ ਜਾ ਰਹੀ ਸੀ ਜਦੋਂਕਿ ਸ਼ਰਾਬ ਉਤਾਰਨ ਵਾਲਾ ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਲੈ ਕੇ ਭੱਜ ਗਿਆ ਜਦੋ ਕਿ ਇੱਕ ਦਰਸ਼ਨ ਸਿੰਘ ਨਾਮੀ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਤਾਰੀਆਂ 10 ਪੇਟੀਆਂ ਸ਼ਰਾਬ ਨੂੰ ਪੁਲਿਸ ਨੇ ਆਪਣੇ ਕਬਜੇ ਵਿੱਚ ਲੈ ਲਿਆ।
ਪੁਲਿਸ ਨੇ ਫੜੇ ਗਏ ਕਥਿਤ ਦੋਸ਼ੀ ਦਰਸਨ ਸਿੰਘ ਅਤੇ ਭੱਜਣ ਵਾਲੇ ਮਨਵਿੰਦਰ ਸਿੰਘ ਵਾਸੀ ਤਲਵੰਡੀ ਸਾਬੋ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੌਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਭੱਜੇ ਹੋਏ ਕਥਿਤ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

0 comments:
Post a Comment