ਡੀ.ਸੀ.ਅਤੇ ਸੀ.ਪੀ.ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਸ਼ਹਿਰ ਵਾਸੀਆਂ ਨਾਲ ਕੀਤਾ ਗਿਆ ਯੋਗ ਅਭਿਆਸ

  • ਸ਼ਹਿਰ ਵਿੱਚ ਯੋਗਾ ਦਿਵਸ ਸਬੰਧੀ ਸਮਾਗਮਾਂ ਦੀ ਕੀਤੀ ਪ੍ਰਧਾਨਗੀ
  • ਚੰਗੀ ਸਿਹਤ ਤੇ ਮਨ ਦੀ ਮਜ਼ਬੂਤੀ ਲਈ ਯੋਗਾ ਜਰੂਰੀ ਕਰਾਰ
ਜਲੰਧਰ 21 ਜੂਨ (ਜਸਵਿੰਦਰ ਆਜ਼ਾਦ)- ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਤੰਦਰੁਸਤ ਸਰੀਰ ਅਤੇ ਮਨ ਨੂੰ ਮਜ਼ਬੂਤ ਬਣਾਉਣ ਦਾ ਸ਼ਹਿਰ ਵਾਸੀਆਂ ਨੂੰ ਸੁਨੇਹਾ ਦੇਣ ਲਈ ਮਨਾਇਆ ਗਿਆ। ਇਸ ਸਬੰਧ ਵਿੱਚ ਪੁਲਿਸ ਲਾਈਨ ਵਿਖੇ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਪਰਵੀਨ ਕੁਮਾਰ ਸਿਨਹਾ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ। ਦੋਵਾਂ ਅਧਿਕਾਰੀਆਂ ਵਲੋਂ ਵਿੱਚ ਇਸ ਮੌਕੇ ਸੈਂਕੜੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਵਿੱਚ ਯੋਗ ਅਭਿਆਸ ਕੀਤਾ ਗਿਆ। ਇਸ ਮੌਕੇ ਭਾਰਤੀ ਯੋਗ ਸੰਸਥਾਨ ਜਿਸ ਦੀ ਅਗਵਾਈ ਸ੍ਰੀ ਕਮਲ ਅਗਰਵਾਲ ਨੇ ਦੱਸਿਆ ਕਿ ਪੁਲਿਸ ਵਿਭਾਗ ਦੇ 650 ਦੇ ਕਰੀਬ ਪੁਲਿਸ ਅਧਿਕਾਰੀ ਤੇ ਕਰਮਚਾਰੀ ਇਸ ਵਿੱਚ ਭਾਗ ਲਿਆ।
ਇਸ ਮੌਕੇ ਯੋਗਾ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਮਿਸ਼ਨਰ ਪੁਲਿਸ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗਾ ਸਰੀਰਿਕ ਤੇ ਮਾਨਸਿਕ ਮਜਬੂਤੀ ਲਈ ਬਹੁਤ ਜਰੂਰੀ ਹੈ। ਉਨਾਂ ਕਿਹਾ ਕਿ ਯੋਗਾ ਕੇਵਲ ਸਰੀਰ ਦੀ ਮਜਬੂਤੀ ਲਈ ਹੀ ਜਰੂਰੀ ਨਹੀਂ ਹੈ ਇਹ ਮਨ ਦੀ ਮਜਬੂਤੀ ਲਈ ਵੀ ਜਰੂਰੀ ਹੈ। ਉਨਾਂ ਕਿਹਾ ਕਿ ਹਰ ਵਿਅਕਤੀ ਨੂੰ ਤੰਦਰੁਸਤ ਰਹਿਣ ਲਈ ਰੋਜ਼ਾਨਾ ਯੋਗ ਅਭਿਆਸ ਕਰਨਾ ਚਾਹੀਦਾ ਹੈ ਅਤੇ ਇਹ ਉਨਾਂ ਲਈ ਵਰਦਾਨ ਸਿੱਧ ਹੋ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ.ਸੁਧਰਵਿਜ਼ੀ ਅਤੇ ਮਨਦੀਪ ਸਿੰਘ , ਸਹਾਇਕ ਕਮਿਸ਼ਨਰ ਪੁਲਿਸ ਐਚ.ਐਸ.ਭੱਲਾ, ਸਤਿੰਦਰ ਚੱਢਾ, ਦੀਪਿਕਾ ਸਿੰਘ, ਸਮੀਰ ਵਰਮਾ , ਪਰਮਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਖੇਡ ਵਿਭਾਗ ਵਲੋਂ ਹੰਸ ਰਾਜ ਸਟੇਡੀਅਮ ਵਿਖੇ ਵੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮਾਗਮ ਦੌਰਾਨ ਜ਼ਿਲਾ ਖੇਡ ਅਫ਼ਸਰ ਵਿਜੈ ਕੁਮਾਰ ਵਲੋਂ ਸੈਂਕੜੇ ਉਭਰਦੇ ਖਿਡਾਰੀਆਂ ਤੇ ਵਿਦਿਆਰਥੀਆਂ ਨਾਲ ਯੋਗ ਅਭਿਆਸ ਕੀਤਾ ਗਿਆ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਛੋਟੀ ਉਮਰ ਵਿੱਚ ਯੋਗ ਅਭਿਆਸ ਵਿਦਿਆਰਥੀ ਨੂੰ ਪੜਾਈ ਅਤੇ ਖੇਡਾਂ ਵਿੱਚ ਚੰਗੀ ਤਰਾਂ ਇਕਾਗਰ ਚਿੱਤ ਹੋਣ ਵਿੱਚ ਮਦਦਗਾਰ ਸਾਬਿਤ ਹੋਵੇਗਾ। ਉਨਾਂ ਕਿਹਾ ਕਿ ਯੋਗਾ ਮਾਨਸਿਕ ਤੇ ਸਰੀਰਿਕ ਸਮਰੱਥਾ ਵਧਾਉਣ ਦੇ ਨਾਲ-ਨਾਲ ਚੰਗੀ ਜੀਵਨ ਸ਼ੈਲੀ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੁੰਦਾ ਹੈ। ਸ੍ਰੀ ਸ਼ਰਮਾ ਨੇ ਆਸ ਪ੍ਰਗਟਾਈ ਕਿ ਰੋਜ਼ਾਨਾ ਯੋਗ ਅਭਿਆਸ ਹਰ ਵਿਦਿਆਰਥੀ ਅਤੇ ਖਿਡਾਰੀ ਦੀ ਕੁਸ਼ਲਤਾ ਨੂੰ ਵਧਾਏਗਾ। ਇਸ ਮੌਕੇ ਕੋਚ ਹਰਜਿੰਦਰ ਸਿੰਘ, ਵਰੂਣ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।
Share on Google Plus

About Unknown

    Blogger Comment
    Facebook Comment

0 comments:

Post a Comment