ਐਂਟੀ ਡੇਂਗੂ ਮਹੀਨਾ ਸਬੰਧੀ ਦਸਮੇਸ਼ ਸਕੂਲ 'ਚ ਲਗਾਇਆ ਜਾਗਰੂਕਤਾ ਕੈਂਪ

ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਡਾ. ਅਸ਼ਵਨੀ ਕੁਮਾਰ ਐਸ. ਐਮ. ਓ ਤਲਵੰਡੀ ਸਾਬੋ ਜੀ ਦੀ ਯੋਗ ਅਗਵਾਈ ਹੇਠ ਜੁਲਾਈ ਮਹੀਨਾ ਐਂਟੀ ਡੇਂਗੂ ਮਹੀਨੇ ਵਜੋਂ ਮਨਾਉੁਣ ਸਬੰਧੀ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਮੌਕੇ ਸ਼੍ਰੀ ਸੁਖਦੇਵ ਸਿੰਘ ਐਸ. ਆਈ ਨੇ ਦੱਸਿਆ ਕਿ ਬਰਸਾਤੀ ਮੌਸਮ ਦੌਰਾਨ ਡੇਂਗੂਫ਼ਮਲੇਰੀਆ ਮੱਛਰ ਪੈਦਾ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਕਰਕੇ ਸਾਨੂੰ ਕਿਤੇ ਵੀ ਪਾਣੀ ਖੜਾ ਨਹੀਂ ਹੋਣ ਦੇਣਾ ਚਾਹੀਦਾ। ਵਾਧੂ ਖੜੇ ਪਾਣੀ ਵਿੱਚ ਕਾਲਾ ਤੇਲ ਪਾ ਦੇਣਾ ਚਾਹੀਦਾ ਹੈ। ਇਸ ਮੌਸਮ ਦੌਰਾਨ ਪੂਰੇ ਸਰੀਰ ਨੂੰ ਢੱਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ। ਸਾਨੂੰ ਹਰ ਸ਼ੁੱਕਰਵਾਰ ਨੂੰ ਆਪਣੇ ਘਰ ਦੇ ਕੂਲਰ, ਫਰਿੱਜਾਂ ਦੀਆਂ ਟਰੇਆਂ, ਪਾਣੀ ਦੀਆਂ ਹੌਦੀਆਂ ਨੂੰ ਸੁਕਾਉਣ ਉਪਰੰਤ ਸਾਫ ਕਰਨਾ ਚਾਹੀਦਾ ਹੈ। ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਸੰਪਰਕ ਕਰਨਾ ਚਾਹੀਦਾ ਹੈ।
ਇਸ ਮੌਕੇ ਪ੍ਰਿੰਸੀਪਲ ਮੈਡਮ ਸੁਜਾਤਾ ਜਸੂਜਾ ਵੱਲੋਂ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸ਼੍ਰੀ ਬਲਦੇਵ ਸਿੰਘ ਪੀ. ਟੀ, ਮੈਡਮ ਕਮਲਪ੍ਰੀਤ ਕੌਰ, ਸ਼੍ਰੀ ਤਿਰਲੋਕ ਸਿੰਘ ਬੀ. ਈ. ਈ, ਸ਼੍ਰੀ ਸੁਖਦੇਵ ਸਿੰਘ ਐਸ. ਆਈ, ਸ਼੍ਰੀ ਗੁਰਪ੍ਰੀਤ ਸਿੰਘ, ਸ਼੍ਰੀ ਗੁਰਜੀਤ ਸਿੰਘ, ਸ਼੍ਰੀ ਜਗਸੀਰ ਸਿੰਘ ਆਦਿ ਹਾਜਰ ਸਨ।
Share on Google Plus

About Unknown

    Blogger Comment
    Facebook Comment

0 comments:

Post a Comment