ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਕਰੇੇਗੀ 23 ਸਤੰਬਰ ਨੂੰ ਹਰਿਦੁਆਰ 'ਚ ਰੋਸ ਮਾਰਚ

2 ਅਕਤੂਬਰ ਨੂੰ ਕੀਤਾ ਜਾਵੇਗਾ ਦਿੱਲੀ ਪਾਰਲੀਮੈਂਟ ਦਾ ਘਿਰਾਓ
ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਯੂਨੀਅਨ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾ, ਜਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਤੇ ਜਿਲ੍ਹਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਮਕਰਨ ਰਾਮਾਂ ਕਿਹਾ ਕਿ ਕੇਂਦਰ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਕੈਬਨਿਟ ਦੇ ਕਈ ਮੰਤਰੀਆਂ ਨੇ ਲੋਕ ਸਭਾ ਚੋਣਾਂ ਦੌਰਾਨ ਦੇਸ਼ ਦੇ ਕਿਸਾਨਾਂ ਨੂੰ ਡਾ. ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਭਾਅ ਦੇਣ, ਕਿਸਾਨਾਂ ਨੂੰ ਜਿਣਸਾਂ ਦੇ ਭਾਅ ਖੇਤੀ ਲਾਗਤਾਂ ਤੋਂ 50 ਫੀਸਦੀ ਵਧੇਰੇ ਦੇਣ ਤੋਂ ਇਲਾਵਾ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਤੋਂ ਕੋਰਾ ਜਵਾਬ ਦੇ ਦਿੱਤਾ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਜ਼ਾਇਜ਼ ਕਿਸਾਨੀ ਮੰਗਾਂ ਨੂੰ ਅਜੇ ਤੱਕ ਲਾਗੂ ਨਹੀ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਯੂਨੀਅਨ ਹਿੰਦੋਸਤਾਨ ਪੱਧਰ 'ਤੇ 23 ਸਤੰਬਰ ਨੂੰ ਹਰਦੁਆਰ ਤੋਂ ਰੋਸ ਮਾਰਚ ਸ਼ੁਰੂ ਕਰੇਗੀ ਤੇ 2 ਅਕਤੂਬਰ ਨੂੰ ਦਿੱਲੀ ਪਹੁੰਚ ਕੇ ਪਾਰਲੀਮੈਂਟ ਦਾ ਘਿਰਾਉ ਕਰੇਗੀ। ਮੀਟਿੰਗ 'ਚ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕਣ ਲਈ ਕੇਂਦਰ ਸਰਕਾਰ ਡਾ. ਸੁਆਮੀਨਾਥਨ ਤੇ ਡਾ. ਰਮੇਸ਼ ਚੰਦ ਕਮੇਟੀ ਦੀ ਰਿਪੋਰਟ ਲਾਗੂ ਕਰੇ, ਖੇਤੀ ਬਜਟ ਵੱਖਰਾ ਰੱਖੇ ਤੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰੇ। ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਸਰਕਾਰ 20 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੇ ਇਕ ਪਰਿਵਾਰ ਦੇ ਮੈਂਬਰ ਨੂੰ ਨੌਕਰੀ ਦੇਵੇ।
ਇਸ ਸਮੇਂ ਮੀਟਿੰਗ ਵਿਚ ਸੁਖਪਾਲ ਸਿੰਘ ਜਵੰਧਾ, ਬਲਵਿੰਦਰ ਸਿੰਘ ਸੰਦੋਹਾ, ਦਰਸ਼ਨ ਸਿੰਘ ਸੇਖੂ, ਮਿੱਠੂ ਸਿੰਘ ਮਾਹੀਨੰਗਲ, ਗੁਰਮੇਲ ਸਿੰਘ ਤਲਵੰਡੀ ਸਾਬੋ, ਮਾਘੀ ਸਿੰਘ ਗਾਟਵਾਲੀ, ਹਰਗੋਬਿੰਦ ਸਿੰਘ ਮਾਈਸਰਖਾਨਾ, ਕਰਮਜੀਤ ਸਿੰਘ ਜੱਜਲ, ਮੋਧਾ ਸਿੰਘ ਮੌੜ, ਗੁਰਬਖਸ਼ ਸਿੰਘ ਜਗਾ ਰਾਮ ਤੀਰਥ, ਨਿਹਾਲ ਸਿੰਘ ਗਿਆਨਾ, ਗਮਿੰਦਰ ਸਿੰਘ ਸੰਦੋਹਾ ਆਦਿ ਆਗੂ ਤੇ ਕਿਸਾਨ ਹਾਜ਼ਰ ਸਨ।
Share on Google Plus

About Unknown

    Blogger Comment
    Facebook Comment

0 comments:

Post a Comment