ਪਿੰਡ ਕੋਟਸ਼ਮੀਰ ਦੇ ਨੌਜਵਾਨਾਂ ਨੇ ਵਾਤਾਵਰਨ ਸੰਭਾਲ ਲਈ ਲਾਏ ਪੌਦੇ

ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)- ਵਾਤਾਵਰਨ ਦੀ ਸਾਂਭ ਸੰਭਾਲ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਸਮਾਜ ਸੇਵੀ ਕੰਮਾਂ ਵਿੱਚ ਲਗਾਉਣ ਸਬੰਧੀ ਪ੍ਰੇਰਿਤ ਕਰਨ ਲਈ ਪਿੰਡ ਕੋਟਸ਼ਮੀਰ ਦੇ ਸਮਾਜ ਸੇਵੀ ਨੌਜਵਾਨਾਂ ਨੇ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਪੌਦੇ ਲਗਾਏ।
ਸਮਾਜ ਸੇਵੀ ਨੌਜਵਾਨ ਆਗੂ ਬੁੱਧ ਸਿੰਘ ਸਿੱਧੂ ਨੇ ਦੱਸਿਆ ਕਿ ਨੌਜਵਾਨਾਂ ਦੀ ਟੀਮ ਦੇ 16 ਮੈਂਬਰ ਪਿੰਡ ਦੀਆਂ ਵੱਖ-ਵੱਖ ਥਾਂਵਾ 'ਤੇ ਪੌਦੇ ਲਗਾ ਰਹੇ ਹਾਂ ਤਾਂ ਕਿ ਵਾਤਾਵਰਨ ਵਿੱਚ ਨਿੱਤ ਦਿਨ ਹੋ ਰਹੀ ਤਬਦੀਲੀ ਨੂੰ ਰੋਕ ਕੇ ਪਿੰਡ ਦੀ ਹਰਿਆਲੀ ਵਿੱਚ ਵਾਧਾ ਕੀਤਾ ਜਾ ਸਕੇ। ਉਨਾਂ ਦੱਸਿਆ ਕਿ ਪਿੰਡ ਦੇ ਸ਼ਮਸ਼ਾਨਘਾਟ ਦੀ ਸਾਫ ਸਫਾਈ ਕਰਕੇ ਪੌਦੇ ਲਗਾ ਕੇ ਸੁੰਦਰ ਪਾਰਕ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿਛਲੇ ਦਿਨ ਗੁਰਦੁਆਰਾ ਚਕੇਰੀਆਂਸਰ ਸਾਹਿਬ, ਡੇਰਾ ਬਾਬਾ ਠਾਕਰਾਂ ਦਾ ਅਤੇ ਸਟੇਡੀਅਮ ਵਿੱਚ ਵੀ ਪੌਦੇ ਲਗਾਏ ਗਏ ਅਤੇ ਅੱਗੇ ਵੀ ਇਸੇ ਤਰ੍ਹਾਂ ਦੀ ਮੁਹਿੰਮ ਜਾਰੀ ਰੱਖੀ ਜਾਵੇਗੀ। ਦੂਜੇ ਪਾਸੇ ਪਿੰਡ ਦੇ ਨੌਜਵਾਨਾਂ ਵੱਲੋਂ ਆਰੰਭੀ ਇਸ ਮੁਹਿੰਮ ਦਾ ਨਗਰ ਪੰਚਾਇਤ ਕੋਟਸ਼ਮੀਰ ਦੇ ਪ੍ਰਧਾਨ ਨਿਰਮਲ ਸਿੰਘ ਨਿੰਮਾ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਨੌਜਵਾਨਾਂ ਵੱਲੋਂ ਆਰੰਭਿਆ ਉਕਤ ਉਪਰਾਲਾ ਸ਼ਲਾਘਾਯੋਗ ਹੈ। ਉਨਾਂ ਨਗਰ ਪੰਚਾਇਤ ਵੱਲੋਂ ਅਜਿਹੇ ਕੰਮਾਂ ਲਈ ਨੌਜਵਾਨਾਂ ਨੂੰ ਹਰ ਕਿਸਮ ਦਾ ਸਹਿਯੋਗ ਦੇਣ ਦਾ ਵਾਅਦਾ ਕਰਦਿਆਂ ਪਿੰਡ ਦੇ ਹੋਰਨਾਂ ਨੌਜਵਾਨਾਂ ਨੂੰ ਵੀ ਅਜਿਹੀਆਂ ਸਮਾਜ ਸੇਵੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਕਿ ਨੌਜਵਾਨ ਅਜਿਹੇ ਕਾਰਜਾਂ ਵਿੱਚ ਸ਼ਮੂਲੀਅਤ ਕਰਕੇ ਨਸ਼ਿਆਂ ਵਰਗੀ ਅਲਾਮਤ ਤੋਂ ਦੂਰ ਰਹਿ ਸਕਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪਿੰਦਰ ਸਿੰਘ, ਸਰਬਜੀਤ ਸਿੰਘ, ਗਗਨਦੀਪ ਸਿੰਘ, ਸੁਖਪ੍ਰੀਤ ਸਿੰਘ, ਬੱਬੂ ਸਿੰਘ, ਗੁਰਚਰਨ ਸਿੰਘ, ਅਕਾਸ਼ਦੀਪ ਸਿੰਘ, ਸੁੱਖੀ ਸਿੰਘ, ਗੁਰਵਿੰਦਰ ਸਿੰਘ, ਗੱਗੂ ਸਿੰਘ ਅਤੇ ਮਨਪ੍ਰੀਤ ਸਿੰਘ ਮੰਨਾ ਆਦਿ ਹਾਜਰ ਸਨ।
Share on Google Plus

About Unknown

    Blogger Comment
    Facebook Comment

0 comments:

Post a Comment