ਜਲੰਧਰ 28 ਜੁਲਾਈ (ਜਸਵਿੰਦਰ ਆਜ਼ਾਦ)- ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨ ਦੇ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਖਾਂਬਰਾ ਅਤੇ ਮਾਨ ਨਗਰ ਬ੍ਰਾਂਚ ਦੇ ਵਿਦਿਆਰਥੀਆਂ ਵਲੋਂ ਸ਼ੇਰਾਂ ਨੂੰ ਬਚਾਉਣ ਦਾ ਸੰਦੇਸ਼ ਦਿੰਦੇ ਹੋਏ ਵਿਸ਼ਵ ਟਾਇਗਰ ਦਿਵਸ ਮਨਾਇਆ ਗਿਆ ਜਿਸ ਵਿੱਚ ਵਿਦਿਆਰਥੀ ਸ਼ੇਰ ਦਾ ਰੂਪ ਧਾਰਣ ਕਰ ਸੰਸਥਾ ਵਿੱਚ ਪਹੁੰਚੇ। ਇਸ ਮੌਕੇ ਉੱਤੇ ਵਿਦਿਆਰਥੀਆਂ ਨੇ ਸਟੋਰੀ ਆਫ ਟਾਇਗਰ, ਸ਼ੂਟ ਮੀ ਬਟ ਵਿਦ ਕੈਮਰਾ, ਸੇਵ ਟਾਇਗਰ ਆਦਿ ਦੇ ਪੋਸਟਰਸ ਬਣਾ ਸ਼ੇਰਾਂ ਦੀ ਘੱਟ ਹੁੰਦੀ ਜਾ ਰਹੀ ਪ੍ਰਜਾਤੀ ਦੇ ਬਾਰੇ ਵਿੱਚ ਸਭ ਨੂੰ ਜਾਗਰੂਕ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਜੰਗਲਾਂ ਦੀ ਕਟਾਈ, ਗਲੋਬਲ ਵਾਰਮਿੰਗ ਦੇ ਕਾਰਣ ਸ਼ੇਰਾਂ ਦੀ ਗਿਣਤੀ ਘੱਟ ਹੁੰਦੀ ਜਾ ਰਹੀ ਹੈ ਇਸ ਲਈ ਸਭ ਨੂੰ ਇਕਠੇ ਹੋ ਕੇ ਸ਼ੇਰਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਣੀ ਚਾਹੀਦੀ ਹੈ।ਇਸਦੇ ਨਾਲ ਹੀ ਪ੍ਰਿੰਸੀਪਲ ਸ਼੍ਰੀਮਤੀ ਰੁਪਿੰਦਰ ਕੌਰ ਅਤੇ ਕੰਵਲਜੀਤ ਕੌਰ ਆਹੁਜਾ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਵਿਦਿਆਰਥੀਆਂ ਨੇ ਸ਼ੇਰਾਂ ਨੂੰ ਬਚਾਉਣ ਲਈ ਸਹੁੰ ਚੁੱਕੀ। ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਨੇ ਵਿਦਿਆਰਥੀਆਂ ਦੀ ਕੋਸ਼ਿਸ਼ ਦੀ ਸ਼ਲਾਘਾ ਕਰਦੇ ਹੋਏ ਸਭ ਨੂੰ ਵਿਦਿਆਰਥੀਆਂ ਦਾ ਸਾਥ ਦੇਣ ਲਈ ਅਪੀਲ ਕੀਤੀ।








0 comments:
Post a Comment