ਜਲੰਧਰ, 4 ਅਗਸਤ (ਜਸਵਿੰਦਰ ਆਜ਼ਾਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਚੌਥੇ ਸਮੈਸਟਰ ਅਤੇ ਬੀਸੀਏ ਚੌਥੇ ਸਮੈਸਟਰ ਦੇ ਨਤੀਜਿਆਂ 'ਚ ਸੇਂਟ ਸੋਲਜਰ ਕਾਲਜ (ਕੋ- ਐੱਡ) ਲਿੱਦੜਾ ਦੇ ਨਤੀਜੇ ਸ਼ਾਨਦਾਰ ਰਹੇ। ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ, ਪ੍ਰੋ-ਚੇਅਰਮੈਨ ਪ੍ਰਿੰਸ ਚੋਪੜਾ ਨੇ ਕਾਲਜ ਸਟਾਫ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਬੀ.ਏ ਚੌਥੇ ਸਮੈਸਟਰ ਦੀ ਵਿਦਿਆਰਥਣ ਮੇਘਾ ਨੇ ਯੂਨੀਵਰਸਿਟੀ ਮੇਰਿਟ ਵਿੱਚ 12ਵਾਂ ਸਥਾਨ ਅਤੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇਸਦੇ ਇਲਾਵਾ ਮਮਤਾ ਨੇ ਕਾਲਜ ਵਿੱਚ ਦੂਸਰਾ, ਸੋਨਲ ਸੁਮਨ ਨੇ ਤੀਜਾ ਪ੍ਰਾਪਤ ਕੀਤਾ ਗਿਆ। ਉਨ੍ਹਾਂਨੇ ਦੱਸਿਆ ਕਿ ਬੀ.ਏ ਚੌਥੇ ਸਮੈਸਟਰ ਅਤੇ ਬੀਸੀਏ ਚੌਥੇ ਸਮੈਸਟਰ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕਾਂ ਨਾਲ ਪ੍ਰੀਖਿਆ ਪਾਸ ਕੀਤੀ ਅਤੇ ਸੰਸਥਾ ਦਾ ਨਤੀਜਾ 100 ਫੀਸਦੀ ਰਿਹਾ ਹੈ। ਕਾਲਜ ਡਾਇਰੇਕਟਰ ਸ਼੍ਰੀਮਤੀ ਵੀਨਾ ਦਾਦਾ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਭਵਿੱਖ ਵਿੱਚ ਇਸੇ ਤਰ੍ਹਾਂ ਹੀ ਮਿਹਨਤ ਕਰਣ ਲਈ ਪ੍ਰੇਰਿਤ ਕੀਤਾ।









0 comments:
Post a Comment