ਤਲਵੰਡੀ ਸਾਬੋ, 25 ਅਗਸਤ (ਗੁਰਜੰਟ ਸਿੰਘ ਨਥੇਹਾ)- ਅਦਾਲਤ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਿਕ ਸਕੂਲੀ ਗੱਡੀਆਂ ਦੇ ਕਾਗਜ਼ ਅਤੇ ਹੋਰ ਲੋੜੀਂਦੇ ਦਸਤਾਵੇਜ਼ ਪੂਰੇ ਨਾ ਹੋਣ ਕਾਰਨ ਅੱਜ ਪਿੰਡ ਜਗਾ ਰਾਮ ਤੀਰਥ ਕੋਲ ਲਗਾਏ ਗਏ ਨਾਕੇ ਦੌਰਾਨ ਡੀਐੱਸਪੀ ਤਲਵੰਡੀ ਸਾਬੋ ਵੱਲੋਂ ਕਈ ਸਕੂਲਾਂ ਦੀਆਂ ਬੱਸਾਂ ਦੇ ਚਲਾਨ ਕੱਟੇ ਗਏ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਡੀਐੱਸਪੀ ਸ. ਬਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਉਹਨਾਂ ਵੱਲੋਂ ਪਿੰਡ ਜਗਾ ਰਾਮ ਤੀਰਥ ਦੇ ਟੀ-ਪੁਆਇੰਟ 'ਤੇ ਪਾਰਟੀ ਸਮੇਤ ਖੁਦ ਨਾਕਾ ਲਗਾਇਆ ਹੋਇਆ ਸੀ ਜਿਸ ਮੌਕੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਦੌਰਾਨ ਤਲਵੰਡੀ ਸਾਬੋ ਦੇ ਕਈ ਸਕੂਲਾਂ ਦੀਆਂ ਬੱਸਾਂ ਦੇ ਕਾਗਜ਼ਾਤ ਅਤੇ ਹੋਰ ਲੋੜੀਂਦੇ ਦਸਤਾਵੇਜ਼ ਪੂਰੇ ਨਾ ਹੋਣ ਤੋਂ ਇਲਾਵਾ ਡਰਾਇਵਰਾਂ ਦੇ ਵਰਦੀ ਨਾ ਪਾਉਣ, ਰਜਿਸਟ੍ਰੇਸ਼ਨ ਨੰਬਰ ਅਤੇ ਸਕੂਲ ਦਾ ਨਾਮ ਨਾ ਲਿਖਣ ਕਾਰਨ ਪੰਜ ਬੱਸਾਂ ਦੇ ਚਲਾਨ ਕੱਟੇ ਗਏ। ਉਹਨਾਂ ਦੱਸਿਆ ਕਿ ਚੈਕਿੰਗ ਦੌਰਾਨ ਕਈ ਡਰਾਇਵਰਾਂ ਕੋਲ ਉਹਨਾਂ ਦੇ ਲਾਈਸੈਂਸ ਤੱਕ ਵੀ ਨਹੀਂ ਸਨ। ਉਹਨਾਂ ਸਕੂਲ ਪ੍ਰਬੰਧਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਜਾਣ ਦੇ ਡਰ ਤੋਂ ਚੰਗੀਆਂ ਗੱਡੀਆਂ ਚਲਾਈਆਂ ਜਾਣ ਤਾਂ ਜੋ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
- Blogger Comment
- Facebook Comment
Subscribe to:
Post Comments
(
Atom
)
0 comments:
Post a Comment