ਮੁਕੰਦਪੁਰ ਕਾਲਜ ਦੇੇ ਐਮ.ਸੀ.ਏ. ਕੋਰਸ ਦੇ ਸ਼ਾਨਦਾਰ ਨਤੀਜੇ

ਜਲੰਧਰ 4 ਅਗਸਤ (ਜਸਵਿੰਦਰ ਆਜ਼ਾਦ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋ ਮਈ-2018 'ਚ ਲਈ ਗਈ ਐਮ.ਸੀ.ਏ.(ਤਿੰਨ ਸਾਲਾ) ਸਮੈਸਟਰ ਚੌਥੇ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ, ਮੁਕੰਦਪੁਰ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੁਜੀਸ਼ਨਾਂ ਹਾਸਿਲ ਕੀਤੀਆਂ ਹਨ।ਇਹ ਕੋਰਸ ਯੂਨੀਵਰਸਿਟੀ ਦੇ ਮੇਨ ਕੈਂਪਸ,ਰੀਜਨਲ ਕੈਂਪਸ ਗੁਰਦਾਸਪੁਰ, ਰੀਜਨਲ ਕੈਂਪਸ ਸਠਿਆਲਾ, ਰੀਜਨਲ ਕੈਂਪਸ ਸੁਲਤਾਨਪੁਰ ਲੋਧੀ, ਯੂਨੀਵਰਸਿਟੀ ਕਾਲਜ ਜਲੰਧਰ ਅਤੇ ਅਮਰਦੀਪ ਕਾਲਜ ਮੁਕੰਦਪੁਰ ਵਿੱਚ ਚੱਲ ਰਿਹਾ ਹੈ।ਕਾਲਜ ਪਿ੍ਰੰਸੀਪਲ ਡਾ. ਗੁਰਜੰਟ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ.ਸੀ.ਏ ਸਮੈਸਟਰ ਚੌਥਾ ਦਾ ਨਤੀਜਾ 100% ਰਿਹਾ।ਉਨ੍ਹਾ ਦੱਸਿਆ ਕਿ ਨਿੰਦਰਾ ਸਪੁੱਤਰੀ ਸੀ੍ਰ ਹਰਬੰਸ ਲਾਲ ਵਾਸੀ ਫਿਲੌਰ ਨੇ 82.50% ਅੰਕ ਲੈ ਕੇ ਅਤੇ ਰਜਨੀ ਸਪੁੱਤਰੀ ਸ਼੍ਰੀ ਬਾਗ ਰਾਮ ਵਾਸੀ ਮੱਲਪੁਰ ਅੜਕਾਂ ਨੇ 78.85% ਅੰਕ ਲੈ ਕੇ ਯੂਨੀਵਰਸਿਟੀ ਵਿੱਚੋਂ ਕ੍ਰਮਵਾਰ ਛੇਵਾਂ ਅਤੇ ਦਸਵਾਂ ਸਥਾਨ ਹਾਸਿਲ ਕੀਤਾ ਹੈ।ਇਸ ਤੋਂ ਇਲਾਵਾ ਰਮਨਦੀਪ ਕੌਰ ਸਪੁੱਤਰੀ ਸੀ੍ਰ ਇੰਦਰਜੀਤ ਵਾਸੀ ਅਟਾਰੀ ਨੇ 70.22% ਲੈ ਕੇ ਕਲਾਸ ਵਿੱਚੋੰ ਤੀਜਾ ਸਥਾਨ ਹਾਸਿਲ ਕੀਤਾ ਹੈ।ਕਾਲਜ ਪਿ੍ਰੰਸੀਪਲ ਨੇ ਪੋਸਟ ਗਰੈਜੂਏਟ ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਦੇ ਮੁਖੀ ਪੋ੍ਰ. ਸੁਖਮਿੰਦਰ ਬਾਵਾ ਅਤੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ  ਦੇ ਇੰਚਾਰਜ ਪ੍ਰੋ. ਸਰਬਜੀਤ ਸਿੰਘ ਅਤੇ ਸਮੂਹ ਸਟਾਫ ਨੂੰ ਮੁਬਾਰਕ ਦਿੰਦਿਆਂ ਦੱਸਿਆ ਕਿ ਇਸ ਕਾਲਜ ਦੇ ਕੰਪਿਊਟਰ ਵਿਭਾਗ ਦੇ ਵਿਦਿਆਰਥੀ ਲਗਾਤਾਰ ਸ਼ਾਨਦਾਰ ਨਤੀਜੇ ਦੇ ਰਹੇ ਹਨ।ਇਸ ਲਈ  ਸਾਰਾ ਵਿਭਾਗ ਵਧਾਈ ਦਾ ਪਾਤਰ ਹੈ।ਸ. ਗੁਰਚਰਨ ਸਿੰਘ ਸ਼ੇਰਗਿਲ ਬਾਨੀ ਕਾਲਜ ਤੇ ਸ. ਸੁਰਿੰਦਰ ਸਿੰੰਘ ਢੀਂਡਸਾ ਵਾਈਸ ਚੇਅਰਮੈਨ ਕਾਲਜ ਪੀ.ਟੀ.ਏ  ਨੇ ਵਿਭਾਗ ਦੇ ਸਮੂਹ ਸਟਾਫ ਤੇ ਵਿਦਿਆਰਥਣਾਂ ਨੂੰ ਮੁਬਾਰਕ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ।
Share on Google Plus

About Unknown

    Blogger Comment
    Facebook Comment

0 comments:

Post a Comment