ਜਲੰਧਰ 28 ਅਗਸਤ (ਜਸਵਿੰਦਰ ਆਜ਼ਾਦ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖੁਆਸਪੁਰਹੀਰਾਂ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਮੋਹਨ ਸਿੰਘ ਲੇਹਲ ਜੀ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਸ ਮੌਕੇ ਉਹਨਾਂ ਦੇ ਨਾਲ ਏ .ਈ.ਓ. ਸ਼੍ਰੀ ਦਲਜੀਤ ਸਿੰਘ, ਪ੍ਰਿੰਸੀਪਲ ਸ਼੍ਰੀ ਮਤੀ ਰਮਨਦੀਪ ਕੌਰ ਵੀ ਹਾਜ਼ਿਰ ਸਨ। ਸ਼੍ਰੀ ਲੇਹਲ ਨੇ ਸਭ ਤੋਂ ਪਹਿਲਾਂ ਮੈਰਾਥਨ ਦੌੜ ਲਈ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਹਰੀ ਝੰਡੀ ਦਿੰਦਿਆਂ ਆਪ ਵੀ ਮੈਰਾਥਨ ਵਿੱਚ ਹਿੱਸਾ ਲਿਆ। ਉਹਨਾਂ ਨੇ ਭਾਰਤ ਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਸਿੰਘ ਦੀ ਜੀਵਨੀ ਅਤੇ ਹਾਕੀ ਦੇ ਖੇਤਰ ਵਿੱਚ ਪ੍ਰਾਪਤ ਕੀਤੀਆਂ ਉਪਲੱਭਦੀਆਂ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਅਤੇ ਖੇਡਾਂ ਦੀ ਮਹੱਤਤਾ ਦੱਸਦੇ ਹੋਏ ਪੜ੍ਹਾਈ ਦੇ ਗੁਰ ਵੀ ਦੱਸੇ। ਇਸ ਮੌਕੇ ਸਕੂਲ ਵਿਖੇ ਭਾਸ਼ਣ , ਖੇਡਾਂ , ਲੇਖ , ਕਵਿਜ਼ ਅਤੇ ਪੇਂਟਿੰਗ ਮੁਕਾਬਲੇ ਕਰਵਾ ਕੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ।
- Blogger Comment
- Facebook Comment
Subscribe to:
Post Comments
(
Atom
)
0 comments:
Post a Comment