ਹਿਸਾਰ ਵਿੱਚ ਸਿੱਖ ਪਰਿਵਾਰ ਅਤੇ ਗਰਭਵਤੀ ਔਰਤ ਤੇ ਹਮਲੇ ਦੀ ਸਿੰਘ ਸਾਹਿਬ ਵੱਲੋਂ ਸਖਤ ਨਿਖੇਧੀ

ਕਿਹਾ ਸਿੱਖਾਂ ਤੇ ਹਮਲੇ ਗਿਣੀ ਮਿਥੀ ਸਾਜਿਸ਼ ਦਾ ਨਤੀਜਾ, ਸਿੱਖ ਪਰਿਵਾਰ ਤੇ ਦਰਜ ਮਾਮਲਾ ਖਾਰਿਜ ਕਰਨ ਦੀ ਕੀਤੀ ਮੰਗ
ਤਲਵੰਡੀ ਸਾਬੋ, 18 ਅਗਸਤ (ਗੁਰਜੰਟ ਸਿੰਘ ਨਥੇਹਾ)- ਹਰਿਆਣਾ ਦੇ ਹਿਸਾਰ ਵਿੱਚ ਇੱਕ ਸਿੱਖ ਪਰਿਵਾਰ ਅਤੇ ਪਰਿਵਾਰ ਵਿੱਚ ਸ਼ਾਮਿਲ ਗਰਭਪਤੀ ਔਰਤ ਨਾਲ ਕੁੱਟਮਾਰ ਕੀਤੇ ਜਾਣ ਦੀਆਂ ਖਬਰਾਂ ਨਾਲ ਜਿੱਥੇ ਸਮੁੱਚੇ ਸਿੱਖ ਜਗਤ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਉੱਥੇ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਉਕਤ ਘਟਨਾ ਦੀ ਨਿੰਦਾ ਕਰਦਿਆਂ ਇਸਦਾ ਸਖਤ ਨੋਟਿਸ ਲਿਆ ਹੈ। ਘਟਨਾ ਵਿੱਚ ਉਨਾਂ ਨੇ ਪੀੜਿਤ ਪਰਿਵਾਰ ਤੇ ਦਰਜ ਮਾਮਲੇ ਨੂੰ ਰੱਦ ਕਰਕੇ ਦੋਸ਼ੀਆਂ ਤੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਤੇ ਵਿਦੇਸ਼ਾਂ ਦੇ ਨਾਲ ਨਾਲ ਹੁਣ ਦੇਸ਼ ਵਿੱਚ ਹੋ ਰਹੇ ਹਮਲਿਆਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਉਕਤ ਮਾਮਲਿਆਂ ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ।ਉਨਾਂ ਨੇ ਕਿਹਾ ਕਿ ਹਰਿਆਣਾ ਦੇ ਹਿਸਾਰ ਵਿੱਚ ਇੱਕ ਸਿੱਖ ਪਰਿਵਾਰ ਅਤੇ ਗਰਭਵਤੀ ਸਿੱਖ ਔਰਤ ਨਾਲ ਕੁੱਟਮਾਰ ਕੀਤੀ ਗਈ ਹੈ ਪ੍ਰੰਤੂ ਹੈਰਾਨੀ ਵਾਲੀ ਗੱਲ ਹੈ ਕਿ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਤੇ ਕਾਰਵਾਈ ਕਰਨ ਦੀ ਵਜਾਏ ਪੀੜਤ ਸਿੱਖ ਪਰਿਵਾਰ ਦੇ ਖਿਲਾਫ ਹੀ ਮਾਮਲਾ ਦਰਜ ਕਰ ਦਿੱਤਾ ਗਿਆ।ਉਹਨਾਂ ਦਾਅਵਾ ਕੀਤਾ ਕਿ ਇਹ ਸਭ ਕੁੱਝ ਰਾਜਨੀਤਿਕ ਦਬਾਅ ਹੇਠ ਹੋ ਰਿਹਾ ਹੈ ਸਿੰਘ ਸਾਹਿਬ ਨੇ ਕਿਹਾ ਕਿ ਭਾਰਤ ਸਰਕਾਰ ਦਾ ਫਰਜ ਹੈ ਕਿ ਉਹ ਦੇਸ਼ ਅੰਦਰ ਘੱਟ ਗਿਣਤੀਆਂ ਦੀ ਰਾਖੀ ਕਰੇ ਪਰ ਉਲਟਾ ਸਗੋਂ ਸਿੱਖਾਂ ਤੇ ਇੱਕ ਗਿਣੀ ਮਿਥੀ ਸਾਜਿਸ਼ ਤਹਿਤ ਹਮਲੇ ਕਰਕੇ ਉਨਾਂ ਨੂੰ ਦੂਜੇ ਦਰਜੇ ਦੇ ਸ਼ਹਿਰੀ ਹੋਣ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।ਉਹਨਾਂ ਮੰਗ ਕੀਤੀ ਕਿ ਹਿਸਾਰ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਸਿੱਖ ਪਰਿਵਾਰ ਤੇ ਹਮਲੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ ਤੇ ਸਿੱਖ ਪਰਿਵਾਰ ਤੇ ਦਰਜ ਮਾਮਲੇ ਨੂੰ ਖਾਰਿਜ ਕੀਤਾ ਜਾਵੇ ਨਹੀ ਤਾਂ ਸਿੱਖਾਂ ਨੂੰ ਸੰਘਰਸ਼ ਦੇ ਰਾਹ ਤੁਰਨਾ ਪਵੇਗਾ ਤੇ ਸੰਘਰਸ਼ ਵਿੱਚੋਂ ਨਿਕਲਣ ਵਾਲੇ ਨਤੀਜਿਆਂ ਦੀ ਜਿੰਮੇਵਾਰੀ ਹਰਿਆਣਾ ਤੇ ਕੇਂਦਰ ਸਰਕਾਰ ਦੀ ਹੋਵੇਗੀ।
Share on Google Plus

About Unknown

    Blogger Comment
    Facebook Comment

0 comments:

Post a Comment