ਜਲੰਧਰ 7 ਅਗਸਤ (ਜਸਵਿੰਦਰ ਆਜ਼ਾਦ)- ਐੱਸ.ਸੀ.ਈ.ਆਰ.ਟੀ ਬੋਰਡ ਵਲੋਂ ਐਲਾਨੇ ਗਏ ਡੀ.ਪੀ.ਐੱਡ ਦੂਸਰੇ ਸਮੈਸਟਰ ਦੇ ਨਤੀਜਿਆਂ ਵਿੱਚ ਸੇਂਟ ਸੋਲਜਰ ਕਾਲਜ ਆਫ਼ ਐਜੁਕੇਸ਼ਨ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਵਿੱਚ ਪਹਿਲੀ 6 ਪੁਜ਼ੀਸ਼ਨਾਂ ਪ੍ਰਾਪਤ ਕਰ ਸੰਸਥਾ ਦਾ ਨਾਮ ਚਮਕਾਇਆ। ਚੇਅਰਮੈਨ ਅਨਿਲ ਚੋਪੜਾ, ਵਾਇਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ, ਪ੍ਰੋ-ਚੇਅਰਮੈਨ ਪ੍ਰਿੰਸ ਚੋਪੜਾ ਨੇ ਕਾਲਜ ਪ੍ਰਿੰਸੀਪਲ ਡਾ.ਅਲਕਾ ਗੁਪਤਾ, ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਵਿਦਿਆਰਥੀਆਂ ਜਗਜੀਤ ਸਿੰਘ ਨੇ ਪਹਿਲਾ, ਪਰਮਿੰਦਰ ਕੌਰ ਨੇ ਦੂਸਰਾ, ਜਗਦੀਪ ਸਿੰਘ ਨੇ ਤੀਸਰਾ, ਨਰੇਸ਼ ਕੁਮਾਰ ਨੇ ਚੌਥਾ, ਗੁਰਵਿੰਦਰ ਸਿੰਘ ਨੇ ਪੰਜਵਾਂ, ਰੁਪਿੰਦਰ ਕੌਰ ਨੇ ਛੇਵਾਂ ਸਥਾਨ ਪ੍ਰਾਪਤ ਕਰ ਨਾਮ ਚਮਕਾਇਆ ਹੈ। ਪ੍ਰਿੰਸੀਪਲ ਡਾ.ਗੁਪਤਾ ਨੇ ਦੱਸਿਆ ਕਿ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜ਼ੇ ਨਾਲ ਪ੍ਰੀਖਿਆ ਪਾਸ ਕੀਤੀ ਹੈ ਅਤੇ ਸੰਸਥਾ ਦਾ ਨਤੀਜਾ 100 ਫੀਸਦੀ ਰਿਹਾ ਹੈ।









0 comments:
Post a Comment