ਸੇਂਟ ਸੋਲਜਰ ਦੇ ਵਿਦਿਆਰਥੀ ਦਾ ਲੱਗਾ ਕੈਨੇਡਾ ਦਾ ਵੀਜ਼ਾ
ਜਲੰਧਰ 28 ਅਗਸਤ (ਜਸਵਿੰਦਰ ਆਜ਼ਾਦ)- ਸੇਂਟ ਸੋਲਜਰ ਗਰੁਪ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ। ਇਸੇ ਗੱਲ ਨੂੰ ਸੱਚ ਸਾਬਤ ਕਰ ਦਿਖਾਇਆ ਸੇਂਟ ਸੋਲਜਰ ਦੇ ਵਿਦਿਆਰਥੀ ਜੋਤਸਰੂਪ ਵਾਲੀਆ ਨੇ, ਜਿਸ ਨੂੰ ਸਿਵਿਲ ਇੰਜੀਨੀਅਰਿੰਗ ਦੀ ਉੱਚ ਵਿੱਦਿਆ ਲਈ ਕੈਨੇਡਾ ਦਾ ਵੀਜ਼ਾ ਮਿਲਿਆ ਹੈ। ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ, ਵਾਈਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਤੇ ਸਟਾਫ ਦਾ ਧੰਨਵਾਦ ਕਰਦਿਆਂ ਵਿਦਿਆਰਥੀ ਜੋਤਸਰੂਪ ਨੇ ਕਿਹਾ ਕਿ ਸੇਂਟ ਸੋਲਜਰ ਵੱਲੋਂ ਮਿਲੀ ਗਾਈਡੈਂਸ ਕਾਉਂਸਲਿੰਗ ਦੀ ਬਦੌਲਤ ਹੀ ਅੱਜ ਉਸ ਨੂੰ ਵਿਦੇਸ਼ ਵਿੱਚ ਉੱਚ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ 'ਤੇ ਵਿਦਿਆਰਥੀ ਵਾਲੀਆ ਤੇ ਉਸ ਦੇ ਪਿਤਾ ਅਜੀਤ ਸਿੰਘ ਵਾਲੀਆ ਨੂੰ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਚੇਅਰਮੈਨ ਅਨਿਲ ਚੋਪੜਾ, ਵਾਈਸ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਤੇ ਪ੍ਰੋ-ਚੇਅਰਮੈਨ ਪ੍ਰਿੰਸ ਚੋਪੜਾ ਨੇ ਗਰੁੱਪ ਦੇ ਸਾਰੇ ਵਿਦਿਆਰਥੀਆਂ ਦੀ ਹਰ ਤਰਾਂ ਦੀ ਮਦਦ ਦੀ ਵਚਨਬੱਧਤਾ ਪ੍ਰਗਟਾਈ।
0 comments:
Post a Comment