ਜਲੰਧਰ 21 ਅਗਸਤ (ਜਸਵਿੰਦਰ ਆਜ਼ਾਦ)- ਅੱਜ 21 ਅਗਸਤ 2018 ਸਥਾਨਕ ਟ੍ਰਿਨਿਟੀ ਕਾਲਜ, ਜਲੰਧਰ ਵਿਖੇ ਟੈਲੰਟ ਹੰਟ ਪ੍ਰੋਗਰਾਮ ਕਰਵਾਇਆ ਗਿਆ।ਪ੍ਰੋਗਰਾਮ ਵਿਚ ਕਾਲਜ ਦੇ ਡੀਨ ਅਤੇ ਪ੍ਰੋਗਰਾਮ ਕੋਅਰਡੀਨੇਟਰ ਰੈਵ. ਫਾਦਰ ਜੋਂਸਨ ਜੀ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਵਜੋਂ ਪਹੁੰਚੇ।ਪ੍ਰੋਗਰਾਮ ਦੀ ਸ਼ੁਰੂਆਤ ਭਗਤੀ ਸੰਗੀਤ ਅਤੇ ਸ਼ਮਾਂ ਰੌਸ਼ਨ ਕਰਨ ਦੀ ਰਸ਼ਮ ਨਾਲ ਹੋਈ।ਪ੍ਰੋਗਰਾਮ ਦੇ ਸੰਚਾਲਕ ਪ੍ਰੋ. ਨਵਦੀਪ ਸਿੰਘ ਨੇ ਆਪਣੇ ਭਾਸ਼ਣ ਰਾਹੀਂ ਸਾਰਿਆ ਦਾ ਸਵਾਗਤ ਕੀਤਾ।ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਕਲਾ ਉਜਾਗਰ ਕਰਨ ਦਾ ਮੌਕਾ ਪ੍ਰਦਾਨ ਕਰਨਾ ਸੀ।ਇਸ ਮੌਕੇ ਕਾਲ ਦੇ ਵਿਦਿਆਰਥੀਆਂ ਨੇ ਸੰਗੀਤ, ਡਾਂਸ, ਸਕਿਟ, ਪੋਸਟਰ ਮੈਕਿੰਗ, ਪੇਂਟਿੰਗ, ਰੰਗੋਲੀ, ਭਾਸ਼ਣ ਕਲਾ ਆਦਿ ਵੱਖ-ਵੱਖ ਕਲਾਵਾਂ ਦਾ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਮੁਖ ਮਹਿਮਾਨ ਜੀ ਨੇ ਆਪਣੇ ਭਾਸ਼ਣ ਰਾਹੀਂ ਕਾਲਜ ਦੇ ਵਿਦਿਆਰਥੀਆਂ ਦੀ ਤਾਰੀਫ ਕਰਦੇ ਹੋਏ ਸਖਤ ਮਿਹਨਤ ਕਰਕੇ ਜਿੰਦਗੀ ਦੇ ਉਦੇਸ਼ਾਂ ਨੂੰ ਪ੍ਰਾਪਤ ਕਰਨ ਦੇ ਨਾਲ ਨਾਲ ਜ਼ਿੰਦਗੀ ਵਿਚ ਸਰਵਪੱਖੀ ਵਿਕਾਸ ਕਰਨ ਲਈ ਪ੍ਰੇਰਿਤ ਕੀਤਾ।ਇਸ ਮੋਕੇ ਕਾਲਜ ਦੀ ਪ੍ਰੋ ਮਨਵੀਤ ਕੌਰ ਨੇ ਇਸ ਪ੍ਰੋਗਰਾਮ ਵਿੱਚ ਪਹੁੰਚਣ ਲਈ ਸਾਰਿਆ ਦਾ ਤਹਿ ਦਿਲੋਂ ਧੰਨਵਾਦ ਕੀਤਾ।ਸਮੂਚੇ ਪ੍ਰੋਗਰਾਮ ਵਿੱਚ ਪ੍ਰੋ. ਸੁਰੇਸ਼ ਲੋਖੰਡੇ ਨੇ ਬਾਖੂਬੀ ਢੰਗ ਨਾਲ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ।ਪ੍ਰੋਗਰਾਮ ਵਿਚ ਕਾਲਜ ਦੇ ਡਾਇਰੈਕਟਰ ਰੈਵ. ਫਾਦਰ ਪੀਟਰ, ਪ੍ਰਿੰਸੀਪਲ ਅਜੈ ਪਰਾਸ਼ਰ, ਸਿਸਟਰ ਰੀਟਾ, ਸਿਸਟਰ ਪ੍ਰੇਮਾ, ਪ੍ਰੋ, ਬੱਲਜੀਤ ਕੌਰ, ਪ੍ਰੋ. ਪੂਜਾ ਗਾਬਾ, ਪ੍ਰੋ. ਨਿਧੀ ਸ਼ਰਮਾ, ਪ੍ਰੋ. ਜੈਸੀ ਜੂਲੀਅਨ, ਪ੍ਰੋ. ਮਲਕੀਅਤ ਸਿੰਘ, ਸਮੂਹ ਅਧਿਆਪਕ ਸਹਿਬਾਨ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਅੰਤ ਵਿੱਚ ਪ੍ਰੋਗਰਾਮ ਆਪਣੀਆ ਅਭੁੱਲ ਯਾਦਾਂ ਛੱਡਦਾ ਹੋਇਆ ਰਾਸ਼ਟਰ ਗਾਇਨ ਨਾਲ ਸਮਾਪਤ ਹੋ ਗਿਆ।
- Blogger Comment
- Facebook Comment
Subscribe to:
Post Comments
(
Atom
)
0 comments:
Post a Comment