ਗੁਰੂ ਸਭ ਤੋਂ ਵਧੀਆ ਮਾਰਗਦਰਸ਼ਨ ਦਾ ਸੰਦੇਸ਼ ਦਿੰਦੇ ਹੋਏ ਸੇਂਟ ਸੋਲਜਰ ਵਿੱਚ ਮਨਾਇਆ ਗਿਆ ਅਧਿਆਪਕ ਦਿਵਸ

ਜਲੰਧਰ 4 ਸਤੰਬਰ (ਗੁਰਕੀਰਤ ਸਿੰਘ)- ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨ ਵਲੋਂ ਸਰਵਪੱਲੀ ਡਾ.ਰਾਧਾਕ੍ਰਿਸ਼ਣਨ ਜੀ ਦਾ ਜਨਮਦਿਵਸ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ।ਜਿਸ ਵਿੱਚ ਚੇਅਰਪਰਸਨ ਸ਼੍ਰੀਮਤੀ ਸੰਗੀਤਾ ਚੋਪੜਾ ਮੁੱਖ ਮਹਿਮਾਨ ਦੇ ਰੂਪ ਵਿੱਚ ਮੌਜੂਦ ਹੋਏ ਜਿਨ੍ਹਾਂ ਦਾ ਸਵਾਗਤ ਪਿ੍ਰੰਸੀਪਲ ਸ਼੍ਰੀਮਤੀ ਸ਼ਵੇਤਾ ਤਿਵਾੜੀ, ਸਟਾਫ ਮੈਂਬਰਜ਼ ਅਤੇ ਵਿਦਿਆਰਥੀਆਂ ਵਲੋਂ ਕੀਤਾ ਗਿਆ।ਸਭ ਤੋਂ ਪਹਿਲਾਂ ਅਧਿਆਪਕਾਂ ਨੇ ਡਾ. ਰਾਧਾ ਕ੍ਰਿਸ਼ਣਨ ਜੀ ਦੀ ਤਸਵੀਰ ਦੇ ਅੱਗੇ ਸ਼ਰਧਾ ਸੁਮਨ ਅਰਪਿਤ ਕਰ ਉਨ੍ਹਾਂਨੂੰ ਯਾਦ ਕੀਤਾ ਗਿਆ।ਸਭ ਅਧਿਆਪਕਾਂ ਵਲੋਂ ਅਧਿਆਪਕ ਦਿਵਸ ਦਾ ਕੇਕ ਕੱਟਦੇ ਹੋਏ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਅਧਿਆਪਕ ਦਿਵਸ ਦੀ ਖੁਸ਼ੀ ਨੂੰ ਸਾਂਝਾ ਕੀਤਾ ਗਿਅ।ਅਧਿਆਪਕ ਦਿਵਸ ਸੇਲਿਬਰੇਸ਼ਨ ਵਿੱਚ ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਮਿੱਠੂ ਬਸਤੀ, ਨੰਗਲ ਕਰਾਰ ਖਾਂ, ਧਿਨਾ ਬ੍ਰਾਂਚਾਂ ਦੇ ਅਧਿਆਪਕਾਂ ਨੇ ਭਾਗ ਲਿਆ।ਅਧਿਆਪਕਾਂ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦੇ ਹੋਏ ਜਿਸ ਵਿੱਚ ਡਾਂਸ, ਮਾਡਲਿੰਗ ਕਰਦੇ ਹੋਏ ਇਸ ਦਿਨ ਨੂੰ ਸੇਲਿਬਰੇਟ ਕੀਤਾ ਗਿਆ।ਸ਼੍ਰੀਮਤੀ ਚੋੋਪੜਾ ਨੇ ਅਧਿਆਪਕਾਂ ਨੂੰ ਸਨਮਾਨ ਚਿੰਨ੍ਹ ਦੇ ਨਾਲ ਸਨਮਾਨਿਤ ਕੀਤਾ ਅਤੇ ਸਭ ਅਧਿਆਪਕਾਂ ਅਤੇ ਡਾ. ਰਾਧਾ ਕ੍ਰਿਸ਼ਣਨ ਨੂੰ ਨਤਮਸਤਕ ਹੁੰਦੇ ਹੋਏ ਕਿਹਾ ਕਿ ਸਾਨੂੰ ਆਪਣੇ ਅਧਿਆਪਕਾਂ ਦਾ ਹਮੇਸ਼ਾ ਕਰਜਦਾਰ ਰਹਿਣਾ ਚਾਹੀਦਾ ਹੈ ਜਿਨ੍ਹਾਂਦੀ  ਵਜ੍ਹਾ ਨਾਲ ਅੱਜ ਸਾਡੇ ਵਿੱਚ ਚੰਗੇ ਸੰਸਕਾਰ ਹਨ।ਅਧਿਆਪਕ ਨੂੰ ਇਸ ਲਈ ਭਵਿੱਖ ਦਾ ਨਿਰਮਾਤਾ ਕਿਹਾ ਜਾਂਦਾ ਹੈ ਕਿਉਂਕਿ ਇਕ ਵਿਦਿਆਰਥੀ ਦੇ ਸੰਪੂਰਣ ਵਿਕਾਸ ਵਿੱਚ ਜਿੱਥੇ ਉਸਦੇ ਮਾਤਾ ਪਿਤਾ ਦਾ ਅਹਿਮ ਯੋਗਦਾਨ ਰਹਿੰਦਾ ਹੈ ਉਥੇ ਹੀ ਉਸਦੇ ਅਧਿਆਪਕ ਵੀ ਮਹੱਤਵਪੂਰਣ ਰੋਲ ਨਿਭਾਉਦਾ ਹੈ।
    Blogger Comment
    Facebook Comment

0 comments:

Post a Comment